"/> ਬੱਚਿਆਂ ਦਾ ਨਜ਼ਰੀਆ ਵਿਗਿਆਨਕ ਬਣਾਉਣ ਲਈ ਮੰਗਵਾਲ ਸਕੂਲ ’ਚ ਸਮਾਗਮ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਬੱਚਿਆਂ ਦਾ ਨਜ਼ਰੀਆ ਵਿਗਿਆਨਕ ਬਣਾਉਣ ਲਈ ਮੰਗਵਾਲ ਸਕੂਲ ’ਚ ਸਮਾਗਮ

Published On: fastway.news, Date: Jul 15, 2017

ਸੰਗਰੂਰ,15 ਜੁਲਾਈ (ਸਪਨਾ ਰਾਣੀ) ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵੱਲੋਂ ਬੱਚਿਆਂ ਦਾ ਨਜ਼ਰੀਆ ਵਿਗਿਆਨਕ ਬਣਾਉਣ ਦੇ ਮੰਤਵ ਤਹਿਤ ਸਰਕਾਰੀ ਹਾਈ ਸਕੂਲ ਮੰਗਵਾਲ ਵਿਚ ਇੱਕ ਸਿੱਖਿਆਦਾਇਕ ਤਰਕਸ਼ੀਲ ਪ੍ਰੋਗਰਾਮ ਕਰਵਾਇਆ ਗਿਆ। ਮਾਸਟਰ ਭੁਪਿੰਦਰ ਸਿੰਘ ਗਰੇਵਾਲ ਵਲੋਂ ਹਾਜ਼ਰੀਨ ਦਾ ਸਵਾਗਤ ਕਰਦਿਆਂ ਪ੍ਰੋਗਰਾਮ ਬਾਰੇ ਜਾਣਕਾਰੀ ਦਿੱਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਤਰਕਸ਼ੀਲ ਆਗੂ ਮਾਸਟਰ ਪਰਮਵੇਦ ਨੇ ਦੱਸਿਆ ਕਿ ਤਰਕਸ਼ੀਲ ਸੁਸਾਇਟੀ ਲੋਕਾਂ ਨੂੰ ਅੰਧ-ਵਿਸ਼ਵਾਸਾਂ, ਵਹਿਮਾਂ-ਭਰਮਾਂ ਅਤੇ ਰੂੜੀਵਾਦੀ ਵਿਚਾਰਾਂ ਦੀ ਦਲਦਲ ਵਿੱਚੋਂ ਕੱਢ ਕੇ ਵਿਗਿਆਨਕ ਵਿਚਾਰਾਂ ਦੀ ਰੋਸ਼ਨੀ ਵਿੱਚ ਲਿਆਉਣ ਲਈ ਯਤਨਸ਼ੀਲ ਹੈ।
ਉਨ੍ਹਾਂ ਅਖੌਤੀ ਸਿਆਣਿਆਂ ਦੇ ਜਾਦੂ-ਟੂਣੇ, ਧਾਗੇ ਤਬੀਤ, ਰਾਸ਼ੀਫ਼ਲ, ਜੋਤਿਸ਼ ਅਤੇ ਵਾਸਤੂ ਸ਼ਾਸਤਰ ਆਦਿ ਦੇ ਫੈਲਾਏ ਭਰਮ ਜਾਲ ਵਿੱਚੋਂ ਨਿਕਲ ਕੇ ਆਪਣੀ ਸੋਚ ਨੂੰ ਵਿਗਿਆਨਕ ਲੀਹ ’ਤੇ ਤੁਰਨ ਦਾ ਸੁਨੇਹਾ ਦਿੱਤਾ। ਉਨ੍ਹਾਂ ਦੇਸ਼ ਦੇ ਭਵਿੱਖ ਬੱਚਿਆਂ ਨੂੰ ਨਸ਼ੇ ਵਰਗੀਆਂ ਸਮਾਜਿਕ ਬੁਰਾਈਆਂ ਵਿੱਚ ਨਾ ਪੈਣ ਦੀ ਅਪੀਲ ਕਰਦਿਆਂ ਮਿਹਨਤ, ਲਗਨ, ਇਮਾਨਦਾਰੀ ਦੇ ਨਾਲ-ਨਾਲ ਵਿਗਿਆਨਕ ਵਿਚਾਰਾਂ ਦਾ ਲੜ ਫੜ ਕੇ ਸਫ਼ਲਤਾ ਦੀ ਮੰਜ਼ਿਲ ਵੱਲ ਵੱਧਣ ਲਈ ਪ੍ਰੇਰਿਆ। ਮਾਨਸਿਕ ਬਿਮਾਰੀਆਂ ਅਤੇ ਰਹੱਸਮਈ ਜਾਪਦੀਆਂ ਘਟਨਾਵਾਂ ਮੌਕੇ ਤਰਕਸ਼ੀਲਾਂ ਨਾਲ ਸੰਪਰਕ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਦੁਨੀਆਂ ਵਿੱਚ ਘਟਨਾਵਾਂ ਵਾਪਰਦੀਆਂ ਹਨ, ਘਟਨਾਵਾਂ ਦੇ ਕਾਰਨ ਜਾਣਨਾ ਹੀ ਤਰਕਸ਼ੀਲਤਾ ਹੈ।ਤਰਕਸ਼ੀਲ ਆਗੂ ਸੁਰਜੀਤ ਸਿੰਘ ਭੱਠਲ ਨੇ ਤਰਕਸ਼ੀਲ ਗੀਤਾਂ ਰਾਹੀਂ ਵਿਗਿਆਨਕ ਵਿਚਾਰਾਂ ਦਾ ਚਾਨਣ ਬਿਖੇਰਿਆ।
ਤਰਕਸ਼ੀਲ ਆਗੂ ਬਿੰਦਰ ਧਨੌਲਾ ਨੇ ਜਾਦੂ ਸ਼ੋਅ ਪੇਸ਼ ਕਰਦਿਆਂ ਕਿਹਾ ਕਿ ਜਾਦੂ ਇੱਕ ਕਲਾ ਹੈ, ਹੱਥ ਦੀ ਸਫ਼ਾਈ ਹੈ। ਇਸ ਵਿੱਚ ਕੋਈ ਗੈਬੀ ਸ਼ਕਤੀ ਨਹੀਂ। ਉਸ ਨੇ ਆਪਣੇ ਟਰਿਕਾਂ ਰਾਹੀਂ ਸਾਰਥਕ ਮਨੋਰੰਜਨ ਕੀਤਾ। ਮੁੱਖ ਅਧਿਆਪਕ ਮਦਨ ਲਾਲ ਨੇ ਸਮਾਗਮ ਵਿੱਚ ਸ਼ਾਮਲ ਸਾਰਿਆਂ ਦਾ ਧੰਨਵਾਦ ਕਰਦਿਆਂ ਸਮਾਜਿਕ ਕੁਰੀਤੀਆਂ ਤੋਂ ਦੂਰ ਰਹਿਣ, ਨੈਤਿਕ ਕਦਰਾਂ-ਕੀਮਤਾਂ ਅਪਨਾਉਣ, ਵਿਗਿਆਨਕ ਸੋਚ ਵਿਕਸਤ ਕਰਨ ਤੇ ਉੇਸਾਰੂ ਕੁਝ ਨਾ ਕੁਝ ਸਿੱਖਦੇ ਰਹਿਣ ਲਈ ਪ੍ਰੇਰਿਆ। ਤਰਕਸ਼ੀਲ ਮੈਂਬਰ ਧਰਮਵੀਰ ਸਿੰਘ ਨੇ ਤਰਕਸ਼ੀਲ ਮੈਗਜੀਨ ਦੇ ਪਾਠਕ ਬਨਣ ਲਈ ਕਿਹਾ। ਇਸ ਮੌਕੇ ਮੈਡਮ ਦਲਜੀਤ ਕੌਰ, ਮਧੂ ਭਾਰਤੀ, ਮਨੀਸ਼ਾ ਰਾਣੀ, ਅਨੀਤਾ ਰਾਣੀ, ਅਨੂਰਾਧਾ, ਗੁਰਮੀਤ ਕੌਰ, ਰੇਸ਼ਮਾ ਰਾਣੀ, ਜਸਵਿੰਦਰ ਕੌਰ, ਮਨਜੀਤ ਕੌਰ, ਪਰਮਜੀਤ ਕੌਰ, ਸਿਮਰਨਜੀਤ ਕੌਰ, ਪ੍ਰੀਤੀ, ਸਪਿੰਦਰ ਕੌਰ, ਆਸ਼ਾ ਗੁਪਤਾ, ਸੋਨੀਆਂ ਸਿੰਗਲਾ, ਪ੍ਰਾਇਮਰੀ ਦੇ ਮੁੱਖ ਅਧਿਆਪਕ ਜਗਜੀਤ ਸਿੰਘ ਜੋਗਾ ਤੇ ਮਾਸਟਰ ਜੁਝਾਰ ਸਿੰਘ ਹਾਜ਼ਰ ਸਨ ।

Tags: sapna rani sangrur
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration