"/> ਸੀਂਗੋ ਪੁਲਿਸ ਵੱਲੋਂ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਗ੍ਰਿਫਤਾਰ, ਮਾਮਲਾ ਦਰਜ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਸੀਂਗੋ ਪੁਲਿਸ ਵੱਲੋਂ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਗ੍ਰਿਫਤਾਰ, ਮਾਮਲਾ ਦਰਜ

Published On: fastway.news, Date: Sep 11, 2017

ਤਲਵੰਡੀ ਸਾਬੋ, 11 ਸਤੰਬਰ (ਗੁਰਜੰਟ ਸਿੰਘ ਨਥੇਹਾ)- ਤਲਵੰਡੀ ਸਾਬੋ ਪੁਲਿਸ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਨਵੀਨ ਸਿੰਗਲਾ ਦੇ ਹੁਕਮਾਂ ਅਤੇ ਉਪ ਪੁਲਿਸ ਕਪਤਾਨ ਸ. ਬਰਿੰਦਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਬੀਤੇ ਸਮੇਂ ਤੋਂ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਤਲਵੰਡੀ ਸਾਬੋ ਦੀ ਸੀਂਗੋ ਪੁਲਿਸ ਨੇ ਕਥਿਤ ਤੌਰ 'ਤੇ ਇੱਕ ਵਿਅਕਤੀ ਨੂੰ ਨਸ਼ੀਲੀਆਂ ਦਵਾਈਆਂ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਥਾਣਾ ਤਲਵੰਡੀ ਸਾਬੋ ਦੀ ਸੀਂਗੋ ਪੁਲਿਸ ਚੌਂਕੀ ਦੇ ਇੰਚਾਰਜ ਭੁਪਿੰਦਰਜੀਤ ਸਿੰਘ ਨੇ ਬਹਿਮਣ ਰੋਡ 'ਤੇ ਨਾਕਾ ਲਗਾਇਆ ਹੋਈਆ ਸੀ, ਹਰਿਆਣਾ ਦੀ ਤਰਫ ਤੋਂ ਆ ਰਹੇ ਇੱਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਪਾਸੋਂ ਨਸ਼ੀਲੀਆਂ 120 ਗੋਲੀਆਂ ਐਲਪਰਾਸੇਫ ਅਤੇ 100 ਗੋਲੀਆਂ ਟੈਰੀਡੋਲ ਬਰਾਮਦ ਕੀਤੀਆਂ ਗਈਆਂ। ਪੁਲਿਸ ਨੇ ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ। ਸੀਂਗੋ ਚੌਂਕੀ ਇੰਚਾਰਜ ਭੁਪਿੰਦਰਜੀਤ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਦੀ ਪਛਾਣ ਬਲਜਿੰਦਰ ਸਿੰਘ ਵਾਸੀ ਸੀਂਗੋ ਵਜੋਂ ਕੀਤੀ ਗਈ ਹੈ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration