"/> ਕਾਂਗਰਸ ਬਲਾਕ ਪ੍ਰਧਾਨ ਨੇ ਭਾਗੀਵਾਂਦਰ ਦੀ ਦਾਣਾ ਮੰਡੀ 'ਚ ਝੋਨੇ ਦੀ ਬੋਲੀ ਲਵਾਈ, ਕਿਸਾਨਾਂ ਦੀ ਫਸਲ ਦਾ ਪਾਈ ਪਾਈ ਦਾ ਹਿਸਾਬ ਦਿਵਾਇਆ ਜਾਵੇਗਾ- ਕ੍ਰਿਸ਼ਨ ਭਾਗੀਵਾਂਦਰ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਕਾਂਗਰਸ ਬਲਾਕ ਪ੍ਰਧਾਨ ਨੇ ਭਾਗੀਵਾਂਦਰ ਦੀ ਦਾਣਾ ਮੰਡੀ 'ਚ ਝੋਨੇ ਦੀ ਬੋਲੀ ਲਵਾਈ, ਕਿਸਾਨਾਂ ਦੀ ਫਸਲ ਦਾ ਪਾਈ ਪਾਈ ਦਾ ਹਿਸਾਬ ਦਿਵਾਇਆ ਜਾਵੇਗਾ- ਕ੍ਰਿਸ਼ਨ ਭਾਗੀਵਾਂਦਰ

Published On: fastway.news, Date: Oct 05, 2017

ਤਲਵੰਡੀ ਸਾਬੋ, 5 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਖੇਤਰ ਦੇ ਪਿੰਡ ਭਾਗੀਵਾਂਦਰ ਦੀ ਅਨਾਜ ਮੰਡੀ ਵਿੱਚ ਅੱਜ ਝੋਨੇ ਦੀ ਖਰੀਦ ਸ਼ੁਰੂ ਹੋ ਗਈ ਹੈ ਜਿਸ ਦਾ ਉਦਘਾਟਨ ਇਲਾਕੇ ਦੇ ਪਾਰਟੀ ਸੇਵਾਦਾਰ ਖੁਸ਼ਬਾਜ਼ ਜਟਾਣਾ ਵੱਲੋਂ ਲਗਾਈ ਡਿਊਟੀ ਦੇ ਚਲਦਿਆਂ ਕਾਂਗਰਸ ਪਾਰਟੀ ਦੇ ਤਲਵੰਡੀ ਸਾਬੋ ਤੋਂ ਬਲਾਕ ਪ੍ਰਧਾਨ ਕ੍ਰਿਸ਼ਨ ਸਿੰਘ ਭਾਗੀਵਾਂਦਰ ਅਤੇ ਡੀ ਐੱਮ ਓ ਕੁਲਦੀਪ ਸਿੰਘ ਬਰਾੜ ਵੱਲੋਂ ਸਾਂਝੇ ਤੌਰ 'ਤੇ ਕੀਤਾ ਗਿਆ।
ਉਕਤ ਆਗੂਆਂ ਵੱਲੋਂ ਜਿੱਥੇ ਖਰੀਦ ਕੇਂਦਰ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ ਉੱਥੇ ਆਪਣੀ ਫਸਲ ਲੈ ਕੇ ਆਏ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ ਗਈ। ਪੱਤਰਕਾਰ ਮਿਲਣੀ ਦੌਰਾਨ ਕ੍ਰਿਸ਼ਨ ਭਾਗੀਵਾਂਦਰ ਨੇ ਕਿਹਾ ਕਿ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਵੱਲੋਂ ਕਿਸਾਨਾਂ ਦੀ ਫਸਲ ਨੂੰ ਰੁਲਣ ਨਹੀਂ ਦਿੱਤਾ ਜਾਵੇਗਾ ਅਤੇ ਨਾ ਹੀ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਹੋਰ ਪ੍ਰੇਸ਼ਾਨੀ ਦਾ ਸਾਹਮਣਾ ਕਰਨ ਦਿੱਤਾ ਜਾਵੇਗਾ। ਉਹਨਾਂ ਕਿਸਾਨਾਂ ਦੀ ਫਸਲ ਦੀ ਦੀ ਅਦਾਇਗੀ ਬਾਰੇ ਬੋਲਦਿਆਂ ਕਿਹਾ ਕਿ ਰਹ ਇੱਕ ਕਿਸਾਨ ਦੀ ਫਸਲ ਦੀ ਅਦਾਇਗੀ ਸਮੇਂ ਸਿਰ ਕਰਵਾਈ ਜਾਵੇਗੀ। ਕਿਸਾਨਾਂ ਨੂੰ ਅਪੀਲ ਕਰਦਿਆਂ ਭਾਗੀਵਾਂਦਰ ਨੇ ਕਿਹਾ ਕਿ ਉਹ ਨਿਯਮਾਂ ਮੁਤਾਬਿਕ ੧੭ ਫੀਸਦੀ ਤੋਂ ਵੱਧ ਨਮੀ ਵਾਲਾ ਝੋਨਾ ਹੀ ਮੰਡੀਆਂ 'ਚ ਨਾ ਲੈ ਕੇ ਆਉਣ ਤਾਂ ਕਿ ਕਿਸਾਨਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਖਰੀਦ ਜਾਂ ਵੇਚ ਦੇ ਪ੍ਰਬੰਧ ਕਾਇਮ ਰੱਖੇ ਜਾ ਸਕਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਉਹਨਾਂ ਦੇ ਨਾਲ ਗੁਰਮੀਤ ਸਿੰਘ, ਦਿਲਪ੍ਰੀਤ ਸਿੰਘ (ਟਰੱਕ ਯੂਨੀਅਨ), ਜਸਕਰਨ ਗੁਰੂਸਰ, ਹਰਦੀਪ, ਜੱਸਾ, ਜਗਸੀਰ ਭਾਗੀਵਾਂਦਰ ਆਦਿ ਮੌਜ਼ੂਦ ਸਨ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration