"/> ਗੋਲੀ ਚਲਾਕੇ ਇੱਕ ਵਿਅਕਤੀ ਗੰਭੀਰ ਜਖਮੀ ਕੀਤਾ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਗੋਲੀ ਚਲਾਕੇ ਇੱਕ ਵਿਅਕਤੀ ਗੰਭੀਰ ਜਖਮੀ ਕੀਤਾ

Published On: fastway.news, Date: Oct 06, 2017

ਭਵਾਨੀਗੜ, 6 ਅਕਤੂਬਰ { ਗੁਰਵਿੰਦਰ ਰੋਮੀ ਭਵਾਨੀਗੜ } : ਇਥੋਂ ਨੇੜਲੇ ਪਿੰਡ ਨਦਾਮਪੁਰ ਵਿਖੇ ਦੋ ਧਿਰਾਂ ਦਰਮਿਆਨ ਜਮੀਨ ਦਾ ਝਗੜਾ ਚਲਦਿਆਂ ਅੱਜ ਗੋਲੀ ਨਾਲ ਇੱਕ ਵਿਅਕਤੀ ਗ਼ੰਭੀਰ ਜਖਮੀ ਕਰ ਦਿੱਤਾ। ਥਾਣਾ ਭਵਾਨੀਗੜ ਦੇ ਮੁਖੀ ਇੰਸਪੈਕਟਰ ਚਰਨਜੀਵ ਲਾਂਬਾ ਨੇ ਦੱਸਿਆ ਕਿ ਉਨ੍ਹਾਂ ਕੋਲ ਪ੍ਰਾਪਤ ਮੁਢਲੀ ਜਾਣਕਾਰੀ ਅਨੁਸਾਰ ਗੁਰਜੰਟ ਸਿੰਘ ਪੁੱਤਰ ਅਰਜਨ ਸਿੰਘ ਵਾਸੀ ਨਦਾਮਪੁਰ ਨੇ ਪਿੰਡ ਦੇ ਹੀ ਇੱਕ ਹੋਰ ਵਿਅਕਤੀ ਜਗਰੂਪ ਸਿੰਘ ਪੁੱਤਰ ਛੋਟਾ ਸਿੰਘ ਉਪਰ ਗੋਲੀ ਚਲਾ ਦਿੱਤੀ, ਜਿਸ ਨਾਲ ਜਗਰੂਪ ਸਿੰਘ ਗੰਭੀਰ ਜਖਮੀ ਹੋ ਗਿਆ। ਜਖਮੀ ਨੂੰ ਪਹਿਲਾਂ ਸਿਵਲ ਹਸਪਤਾਲ ਸੰਗਰੂਰ ਦਾਖਲ ਕਰਵਾਇਆ ਗਿਆ ਅਤੇ ਬਾਅਦ ਵਿਚ ਰਜਿੰਦਰਾ ਹਸਪਤਾਲ ਪਟਿਆਲੇ ਰੈਫਰ ਕਰ ਦਿੱਤਾ, ਜਿਥੇ ਕਿ ਉਸਦੀ ਹਾਲਤ ਨਾਜ਼ੁਕ ਦੱਸੀ ਜਾਂਦੀ ਹੈ। ਥਾਣਾ ਮੁਖੀ ਨੇ ਦੱਸਿਆ ਕਿ ਮਾਮਲੇ ਦੀ ਪੜਤਾਲ ਕਰ ਰਹੇ ਹਨ।

Tags: krishan garg gurvinder singh
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration