"/> ਵਿਸ਼ਵ ਮਾਨਸਿਕ ਰੋਗ ਦਿਵਸ ਮੌਕੇ ਡਾ. ਸੁਨੀਲ ਗੁਪਤਾ ਹਸਪਤਾਲ ਵਿੱਚ ਸੈਮੀਨਾਰ ਆਯੋਜਿਤ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਵਿਸ਼ਵ ਮਾਨਸਿਕ ਰੋਗ ਦਿਵਸ ਮੌਕੇ ਡਾ. ਸੁਨੀਲ ਗੁਪਤਾ ਹਸਪਤਾਲ ਵਿੱਚ ਸੈਮੀਨਾਰ ਆਯੋਜਿਤ

Published On: fastway.news, Date: Oct 10, 2017

ਤਲਵੰਡੀ ਸਾਬੋ, 10 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਅੱਜ ਵਿਸ਼ਵ ਮਾਨਸਿਕ ਰੋਗ ਦਿਵਸ ਮੌਕੇ ਦਿਮਾਗੀ ਰੋਗਾਂ ਦੇ ਪ੍ਰਸਿੱਧ ਡਾ. ਸੁਨੀਲ ਗੁਪਤਾ ਦੀ ਅਗਵਾਈ ਵਿੱਚ ਸੁਨੀਲ ਗੁਪਤਾ ਹਸਪਤਾਲ ਬਠਿੰਡਾ ਅਤੇ ਤਲਵੰਡੀ ਸਾਬੋ ਵਿੱਚ ਮਾਨਸਿਕ ਰੋਗ ਜਾਗਰੂਕਤਾ ਮੁਹਿੰਮ ਤਹਿਤ ਇੱਕ ਸੈਮੀਨਾਰ ਆਯੋਜਿਤ ਕੀਤਾ ਗਿਆ ਜਿਸ ਵਿੱਚ ਇਲਾਕੇ ਦੇ ਸਮਾਜ ਸੇਵੀ ਅਤੇ ਪਿੰਡਾਂ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ।
ਸੈਮੀਨਾਰ ਨੂੰ ਸੰਬੋਧਨ ਕਰਦਿਆਂ ਡਾ. ਸੁਨੀਲ ਗੁਪਤਾ ਨੇ ਦੱਸਿਆ ਕਿ ਮਾਨਸਿਕ ਰੋਗ ਇੱਕ ਗੰਭੀਰ ਸਮੱਸਿਆ ਬਣਦੀ ਜਾ ਰਹੀ ਹੈ ਜਿਸ ਦੇ ਮਰੀਜਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸ ਬਾਰੇ ਲੋਕਾਂ ਨੂੰ ਮਰੀਜ ਹੋਣ ਤੋਂ ਬਾਅਦ ਵੀ ਪਤਾ ਨਹੀਂ ਲਗਦਾ। ਉਹਨਾਂ ਦੱਸਿਆ ਕਿ ਲੋਕਾਂ ਨੂੰ ਮਾਨਸਿਕ ਰੋਗ ਸਬੰਧੀ ਜਾਣੂੰ ਕਰਵਾਉਣ ਲਈ ਤਲਵੰਡੀ ਸਾਬੋ ਅਤੇ ਬਠਿੰਡਾ ਵਿਖੇ ਸਥਿਤ ਹਸਪਤਾਲ ਵਿੱਚ ਵਿਸੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਇਸ ਬਿਮਾਰੀ ਤੋਂ ਜਾਣੂ ਕਰਵਾ ਕੇ ਰੋਗ ਤੋਂ ਮੁਕਤੀ ਦਵਾਈ ਜਾ ਸਕੇ। ਉਹਨਾਂ ਦੱਸਿਆ ਕਿ ਪਿੰਡਾਂ ਵਿੱਚ ਵੀ ਜਲਦੀ ਹੀ ਸਮਾਜ ਸੇਵੀ ਸੰਸਥਾਵਾਂ ਜਾਂ ਕਲੱਬਾਂ ਦੇ ਸਹਿਯੋਗ ਨਾਲ ਕੈਂਪ ਲਾ ਕੇ ਲੋਕਾਂ ਨੂੰ ਮਾਨਸਿਕ ਰੋਗਾਂ ਤੋਂ ਉਤਪੰਨ ਹੋਣ ਵਾਲੀਆਂ ਬਿਮਾਰੀਆਂ ਦੇ ਕਾਰਨ ਅਤੇ ਲੱਛਣਾ ਬਾਰੇ ਦੱਸਿਆ ਜਾਵੇਗਾ। ਡਾ. ਸੁਨੀਲ ਗੁਪਤਾ ਨੇ ਅੰਤ ਵਿੱਚ ਆਏ ਸਾਰੇ ਲੋਕਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਮੋਹਤਬਰ ਦੀਵਾਨ ਚੰਦ ਗਰਗ, ਜਿਲ੍ਹਾ ਪੁਲਿਸ ਸਲਾਹਕਾਰ ਕਮੇਟੀ ਮੈਂਬਰ ਅਵਤਾਰ ਮੈਨੂੰਆਣਾ, ਐਡਵੋਕੇਟ ਸਤਿੰਦਰ ਸਿੱਧੂ, ਸਹਾਰਾ ਕਲੱਬ ਸਕੱਤਰ ਬਰਿੰਦਰਪਾਲ ਮਹੇਸ਼ਵਰੀ, ਦਮਦਮਾ ਸਾਹਿਬ ਪ੍ਰੈੱਸ ਕਲੱਬ ਪ੍ਰਧਾਨ ਰਣਜੀਤ ਸਿੰਘ ਰਾਜੂ, ਸੁਖਦੇਵ ਸਿੰਘ, ਹਰਦੇਵ ਸਿੰਘ, ਬੀਬਾ ਰਾਜਵਿੰਦਰ ਕੌਰ, ਗੁਰਮੀਤ ਕੌਰ, ਮਨਜੀਤ ਹੌਂਡਾ ਆਦਿ ਹਾਜ਼ਰ ਸਨ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration