"/> ਖੁਸ਼ਬਾਜ ਜਟਾਣਾ ਦੇ ਯਤਨਾਂ ਸਦਕਾ ਪਿਛਲੇ ਸਮੇਂ ਵਿੱਚ ਮਿਲੀ ਦੋ ਕਰੋੜ ਰੁਪਏ ਦੀ ਗ੍ਰਾਂਟ ਨਾਲ ਵਿਕਾਸ ਕਾਰਜ ਹੋਏ ਆਰੰਭ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਖੁਸ਼ਬਾਜ ਜਟਾਣਾ ਦੇ ਯਤਨਾਂ ਸਦਕਾ ਪਿਛਲੇ ਸਮੇਂ ਵਿੱਚ ਮਿਲੀ ਦੋ ਕਰੋੜ ਰੁਪਏ ਦੀ ਗ੍ਰਾਂਟ ਨਾਲ ਵਿਕਾਸ ਕਾਰਜ ਹੋਏ ਆਰੰਭ

Published On: fastway.news, Date: Jan 08, 2018

ਤਲਵੰਡੀ ਸਾਬੋ, 8 ਜਨਵਰੀ (ਗੁਰਜੰਟ ਸਿੰਘ ਨਥੇਹਾ)- ਇਤਿਹਾਸਿਕ ਨਗਰ ਤਲਵੰਡੀ ਸਾਬੋ ਦੇ ਵਿਕਾਸ ਲਈ ਨਗਰ ਪੰਚਾਇਤ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਹਲਕਾ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਦੇ ਯਤਨਾਂ ਸਦਕਾ ਮਿਲੀ ਦੋ ਕਰੋੜ ਰੁਪਏ ਦੀ ਗ੍ਰਾਂਟ ਨਾਲ ਹੁਣ ਵਿਕਾਸ ਕਾਰਜ ਆਰੰਭ ਦਿੱਤੇ ਗਏ ਹਨ। ਜਿਸਦੇ ਤਹਿਤ ਅੱਜ ਵਾਰਡ ਨੰ: 3 ਅਤੇ 4 ਵਿੱਚ ਸੜਕਾਂ ਅਤੇ ਰਸਤਿਆਂ ਦੇ ਕਿਨਾਰੇ ਇੰਟਰਲੌਕ ਟਾਈਲਾਂ ਲਾਉਣ ਦਾ ਕੰਮ ਵਾਰਡਾਂ ਦੇ ਕੌਂਸਲਰਾਂ, ਨਗਰ ਪੰਚਾਇਤ ਅਧਿਕਾਰੀਆਂ ਤੇ ਕਾਂਗਰਸੀ ਆਗੂਆਂ ਦੀ ਹਾਜਰੀ ਵਿੱਚ ਸ਼ੁਰੂ ਕਰਵਾਇਆ ਗਿਆ। ਉਕਤ ਵਿਕਾਸ ਕਾਰਜ ਆਰੰਭ ਕਰਵਾਉਣ ਸਮੇਂ ਹਲਕਾ ਸੇਵਾਦਾਰ ਖੁਸ਼ਬਾਜ ਜਟਾਣਾ ਦੇ ਨਿੱਜੀ ਸਹਾਇਕ ਰਣਜੀਤ ਸਿੰਘ ਸੰਧੂ ਵਿਸ਼ੇਸ ਤੌਰ 'ਤੇ ਹਾਜਰ ਹੋਏ ਜਦੋਂ ਕਿ ਨਗਰ ਪੰਚਾਇਤ ਅਧਿਕਾਰੀਆਂ ਨੇ ਵਾਰਡ ਨੰਬਰ ਤਿੰਨ ਦੀ ਕੌਂਸਲਰ ਬੀਬੀ ਗੁਰਮੀਤ ਕੌਰ ਵੱਲੋਂ ਉਨਾਂ ਦੇ ਪਤੀ ਲੀਲਾ ਸਿੰਘ ਅਤੇ ਵਾਰਡ ਨੰਬਰ ਚਾਰ ਦੇ ਕੌਂਸਲਰ ਅਜੀਜ ਖਾਂ ਦੀ ਨਿਗਰਾਨੀ ਹੇਠ ਉਕਤ ਕਾਰਜ ਸ਼ੁਰੂ ਕਰਵਾਇਆ। ਇਸ ਮੌਕੇ ਰਣਜੀਤ ਸੰਧੂ ਨੇ ਦੱਸਿਆ ਕਿ ਪਹਿਲਾਂ ਨਗਰ ਪੰਚਾਇਤ ਚੋਣਾਂ ਲਈ ਚੋਣ ਜਾਬਤਾ ਲਾਗੂ ਹੋ ਜਾਣ ਕਾਰਨ ਉਕਤ ਗ੍ਰਾਂਟ ਖਰਚ ਨਹੀਂ ਸੀ ਕੀਤੀ ਜਾ ਸਕੀ ਤੇ ਹੁਣ ਉਕਤ ਗ੍ਰਾਂਟ ਨਾਲ ਵੱੱਖ-ਵੱਖ ਵਾਰਡਾਂ ਵਿੱਚ ਅਧੂਰੇ ਪਏ ਵਿਕਾਸ ਕਾਰਜ ਮੁਕੰਮਲ ਕੀਤੇ ਜਾ ਸਕਣਗੇ ਅਤੇ ਉਕਤ ਕੰਮਾਂ ਦੇ ਮੁਕੰਮਲ ਹੁੰਦਿਆਂ ਸ. ਜਟਾਣਾ ਨੇ ਸ਼ਹਿਰ ਵਾਸੀਆਂ ਨੂੰ ਇਹ ਵਿਸ਼ਵਾਸ ਦੁਆਇਆ ਹੈ ਕਿ ਨਗਰ ਦੇ ਕੰਮਾਂ ਲਈ ਮੁੱਖ ਮੰਤਰੀ ਪੰਜਾਬ ਪਾਸੋਂ ਉਹ ਪੈਸੇ ਦੀ ਕਮੀ ਨਹੀਂ ਆਉਣ ਦੇਣਗੇ। ਨਗਰ ਪੰਚਾਇਤ ਦੇ ਈ. ਓ ਵਿਪਨ ਕੁਮਾਰ ਨੇ ਕਿਹਾ ਕਿ ਵਿਕਾਸ ਕਾਰਜ ਤਹਿ ਸਮੇਂ ਵਿੱਚ ਪੂਰੇ ਕੀਤੇ ਜਾਣਗੇ ਤਾਂ ਕਿ ਲੋਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਇਸ ਮੌਕੇ ਨਗਰ ਪੰਚਾਇਤ ਦਫਤਰ ਵੱਲੋਂ ਦਵਿੰਦਰ ਸ਼ਰਮਾਂ ਵੀ ਮੌਕੇ 'ਤੇ ਪੁੱਜੇ ਹੋਏ ਸਨ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration