"/> ਵਾਲਮੀਕਿ ਸਮਾਜ ਵੱਲੋਂ ਸੰਘਰਸ਼ ਵਿੱਢਣ ਦੀ ਚਿਤਾਵਨੀ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਵਾਲਮੀਕਿ ਸਮਾਜ ਵੱਲੋਂ ਸੰਘਰਸ਼ ਵਿੱਢਣ ਦੀ ਚਿਤਾਵਨੀ

Published On: fastway.news, Date: Jan 09, 2018

ਧੂਰੀ 09 ਜਨਵਰੀ (ਮਹੇਸ ਜਿੰਦਲ) ਭਗਵਾਨ ਵਾਲਮੀਕਿ ਦਲਿਤ ਚੇਤਨਾ ਮੰਚ ਦੇ ਕੌਮੀ ਪ੍ਰਧਾਨ ਵਿੱਕੀ ਪਰੋਚਾ ਨੇ ਮਹਾਰਾਸ਼ਟਰ ਦੇ ਭੀਮਾ-ਕੋਰੇਗਾਓਂ ਵਿਖੇ ਸ਼ਰਧਾਂਜਲੀ ਭੇਟ ਕਰਨ ਪੁੱਜੇ ਦਲਿਤਾਂ ‘ਤੇ ਕੀਤੇ ਗਏ ਹਮਲੇ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕੀਤੀ ਹੈ। ਉਨ੍ਹਾਂ ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਕਿਹਾ ਕਿ ਇਤਿਹਾਸ ‘ਚ ਦਰਜ 200 ਸਾਲ ਪੁਰਾਣੀ ਘਟਨਾ ਸੰਬੰਧੀ ਭੀਮ-ਕੋਰੇਗਾਓਂ ਜੰਗੀ ਯਾਦਗਾਰ ‘ਤੇ ਸ਼ਰਧਾਂਜਲੀ ਭੇਟ ਕਰਨ ਪੁੱਜੇ ਦਲਿਤ ਸਮਾਜ ਦੇ ਲੋਕਾਂ ਤੇ ਹਮਲਾ ਕਰਨਾ ਇਕ ਸਰਮਨਾਕ ਘਟਨਾ ਹੈ। ਇਸ ਘਟਨਾ ਦੌਰਾਨ ਜਿਥੇ ਾਿਕ ਵਿਅਕਤੀ ਦੀ ਮੌਤ ਹੋ ਗਈ, ਉਥੇ ਹੀ ਹੋਰ ਵੀ ਨੁਕਸਾਨ ਹੋਇਆ ਹੈ। ਉਨਾਂ ਕੇਂਦਰ ਸਰਕਾਰ ਤੋਂ ਇਸ ਹਿੰਸਾ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਲਈ ਦਖ਼ਲ ਦੇਣ ਦੀ ਮੰਗ ਵੀ ਕੀਤੀ। ਪ੍ਰਧਾਨ ਵਿੱਕੀ ਪਰੋਚਾ ਨੇ ਕਿਹਾ ਕਿ ਜੇਕਰ ਹਿੰਸਾ ਫੈਲਾਉਣ ਵਾਲਿਆਂ ਨੂੰ ਜਲਦੀ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਵਾਲਮੀਕਿ ਸਮਾਜ ਪੂਰੇ ਦੇਸ਼ ‘ਚ ਸੰਘਰਸ਼ ਵਿੱਢੇਗਾ। ਇਸ ਮੌਕੇ ਐੱਮ.ਸੀ ਅਜੇ ਪਰੋਚਾ, ਤਰਸੇਮ ਲਾਲ, ਧਰਮਵੀਰ ਸਿੰਘ, ਸੁਮੇਰ ਚੰਦ, ਰੋਹਿਤ ਵਾਲੀਆ, ਗੋਲਾ ਸਿੰਘ, ਮਦਨ ਲਾਲ, ਲਾਲ ਚੰਦ, ਸ਼ਾਮ ਲਾਲ, ਅਤੇ ਵਿਜੇ ਕੁਮਾਰ ਆਦਿ ਮੰਜੂਦ ਸਨ।

Tags: mahesh jindal dhuri
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration