"/> ਸ਼ਹੀਦ ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਤਲਵੰਡੀ ਸਾਬੋ ਵੱਲੋਂ ਲੋੜਵੰਦ ਬੱਚਿਆਂ ਨੂੰ ਵੰਡੀਆਂ ਜੁਰਾਬਾਂ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਸ਼ਹੀਦ ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਤਲਵੰਡੀ ਸਾਬੋ ਵੱਲੋਂ ਲੋੜਵੰਦ ਬੱਚਿਆਂ ਨੂੰ ਵੰਡੀਆਂ ਜੁਰਾਬਾਂ

Published On: fastway.news, Date: Jan 09, 2018

ਤਲਵੰਡੀ ਸਾਬੋ, 9 ਜਨਵਰੀ (ਗੁਰਜੰਟ ਸਿੰਘ ਨਥੇਹਾ)- ਗਰੀਬ ਅਤੇ ਲੋੜਵੰਦ ਲੋਕਾਂ ਦਾ ਮਸੀਹਾ ਬਣੇ ਸ਼ਹੀਦ ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰੱਸਟ ਤਲਵੰਡੀ ਸਾਬੋ ਵੱਲੋਂ ਅੱਜ ਸ਼ਹਿਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਗਰੀਬ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਸਰਦੀ ਤੋਂ ਬਚਣ ਲਈ ਗਰਮ ਜੁਰਾਬਾਂ ਦੀ ਵੰਡ ਕੀਤੀ ਗਈ। ਟਰੱਸਟ ਦੇ ਸੇਵਾਦਾਰ ਭਾਈ ਦਵਿੰਦਰ ਸਿੰਘ ਡੀ ਸੀ ਨੇ ਦੱਸਿਆ ਕਿ ਉਹਨਾਂ ਦੇ ਉਕਤ ਟਰੱਸਟ ਵੱਲੋਂ ਜਿੱਥੇ ਖੇਤਰ ਦੇ ਪਿੰਡਾਂ ਅਤੇ ਸ਼ਹਿਰਾਂ ਅੰਦਰ ਲੋੜਵੰਦ ਪਰਿਵਾਰਾਂ ਦੇ ਨਾਲ-ਨਾਲ ਰੋਗੀ ਵਿਅਕਤੀਆਂ ਦੀ ਮੱਦਦ ਕਰਨ ਦਾ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਬੀੜਾ ਚੁੱਕਿਆ ਹੈ ਉੱਥੇ ਲੋੜਵੰਦ ਵਿਦਿਆਰਥੀਆਂ ਨੂੰ ਸਮੇਂ-ਸਮੇਂ 'ਤੇ ਵਰਦੀਆਂ ਜਾਂ ਸਟੇਸ਼ਨਰੀ ਦਾ ਸਮਾਨ ਦੇਣ ਦਾ ਉਪਰਾਲਾ ਵੀ ਕੀਤਾ ਜਾ ਰਿਹਾ ਹੈ। ਜਿਸ ਦੇ ਚਲਦਿਆਂ ਅੱਜ ਪਹਿਲਾ ਉਪਰਾਲਾ ਕਰਦਿਆਂ ਸਥਾਨਕ ਸਰਕਾਰੀ ਸਕੂਲ ਦੇ ਲਗਭਗ 300 ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਗਰਮ ਜੁਰਾਬਾਂ ਦੀ ਵੰਡ ਕੀਤੀ ਗਈ ਹੈ। ਉਹਨਾਂ ਦਾਨੀ ਸੱਜਣਾਂ ਨੂੰ ਅਪੀਲ ਕੀਤੀ ਕਿ ਉਹ ਦਿਲ ਖੋਲ ਕੇ ਉਕਤ ਸੰਸਥਾ ਕੋਲ ਆਪਣਾ ਦਾਨ ਭੇਜਣ ਤਾਂ ਕਿ ਲੋੜਵੰਦਾਂ ਦੀ ਸੇਵਾ ਕਰਕੇ ਆਪਣੀ ਕਮਾਈ ਨੂੰ ਸਫਲ ਕੀਤਾ ਜਾ ਸਕੇ। ਇਸ ਮੌਕੇ ਸ. ਦਵਿੰਦਰ ਸਿੰਘ ਡੀ ਸੀ ਦੇ ਨਾਲ ਮਾਸਟਰ ਮਨਦੀਪ ਸਿੰਘ, ਵਰਿੰਦਰ ਵਿੱਕੀ, ਰਾਜਵੀਰ ਸਿੰਘ ਟੌਹੜਾ, ਸ਼ਨੀ ਘੰਡ, ਬੀਰਬਲ ਸਿੰਘ, ਜਸਕਰਨ ਸਿੰਘ, ਸੁਖਵਿੰਦਰ ਸਿੰਘ, ਪ੍ਰਿੰਸਪ੍ਰੀਤ ਸਿੰਘ, ਜੋਤਾ ਸਿੰਘ, ਸੁਰਿੰਦਰ ਸਿੰਘ ਫੌਜੀ ਆਦਿ ਸਹਿਯੋਗੀ ਸ਼ਾਮਿਲ ਸਨ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration