"/> ਪੰਜਵੀਂ ਰਾਮਾਨੁਜਨ ਜ਼ਿਲ੍ਹਾ ਪੱਧਰੀ ਗਣਿਤ ਪ੍ਰੀਖਿਆ ਦੇ ਨਤੀਜੇ ਦਾ ਐਲਾਨ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਪੰਜਵੀਂ ਰਾਮਾਨੁਜਨ ਜ਼ਿਲ੍ਹਾ ਪੱਧਰੀ ਗਣਿਤ ਪ੍ਰੀਖਿਆ ਦੇ ਨਤੀਜੇ ਦਾ ਐਲਾਨ

Published On: fastway.news, Date: Jan 10, 2018

ਸੰਗਰੂਰ,10 ਜਨਵਰੀ (ਸਪਨਾ ਰਾਣੀ) ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਗਣਿਤ ਵਿਸ਼ੇ ਪ੍ਰਤੀ ਰੁਚੀ ਨੂੰ ਉਤਸ਼ਾਹਿਤ ਕਰਨ ਲਈ ਪਿਛਲੇ ਪੰਜ ਸਾਲ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੇਨੜਾ ਵਿਖੇ ਗਣਿਤ ਅਧਿਆਪਕ ਵਜੋਂ ਸੇਵਾ ਨਿਭਾਅ ਰਹੇ ਦੇਵੀ ਦਿਆਲ ਵੱਲੋਂ ਸਾਥੀ ਅਧਿਆਪਕਾਂ ਦੇ ਸਹਿਯੋਗ ਨਾਲ ਸ਼ੁਰੂ ਕੀਤੇ ਗਏ ਰਾਮਾਨੁਜਨ ਜ਼ਿਲ੍ਹਾ ਪੱਧਰੀ ਗਣਿਤ ਐਵਾਰਡ ਲਈ 17 ਦਸੰਬਰ ਨੂੰ ਆਯੋਜਿਤ ਕੀਤੀ ਗਈ ਪੰਜਵੀਂ ਗਣਿਤ ਮੁਕਾਬਲਾ ਪ੍ਰੀਖਿਆ ਦੇ ਨਤੀਜੇ ਦਾ ਐਲਾਨ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਸੰਗਰੂਰ ਸ੍ਰੀ ਹਰਜੀਤ ਕੁਮਾਰ ਅਤੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਡਾ: ਬਰਜਿੰਦਰ ਪਾਲ ਸਿੰਘ (ਨੈਸ਼ਨਲ ਐਵਾਰਡੀ) ਨੇ ਕੀਤਾ | ਪ੍ਰੀਖਿਆ ਦੇ ਮੁੱਖ ਪ੍ਰਬੰਧਕ ਦੇਵੀ ਦਿਆਲ ਨੇ ਦੱਸਿਆ ਕਿ ਸੰਗਰੂਰ ਜ਼ਿਲੇ੍ਹ ਵਿਚ ਵੱਖ-ਵੱਖ ਥਾਵਾਂ 'ਤੇ 22 ਪ੍ਰੀਖਿਆ ਕੇਂਦਰਾਂ ਵਿਚ ਆਯੋਜਿਤ ਕੀਤੀ ਗਈ ਇਸ ਪ੍ਰੀਖਿਆ ਵਿੱਚ 330 ਸਰਕਾਰੀ ਸਕੂਲਾਂ ਦੇ 6285 ਵਿਦਿਆਰਥੀਆਂ ਨੇ ਭਾਗ ਲਿਆ ਸੀ | ਵਿਦਿਆਰਥੀਆਂ ਨੂੰ ਸੀਨੀਅਰ, ਜੂਨੀਅਰ ਅਤੇ ਸਬ-ਜੂਨੀਅਰ ਤਿੰਨ ਗਰੁੱਪ ਵਿਚ ਵੰਡਿਆ ਗਿਆ ਸੀ | ਸੀਨੀਅਰ ਗਰੁੱਪ ਵਿਚੋਂ ਸਰਕਾਰੀ ਹਾਈ ਸਕੂਲ ਚੋਟੀਆਂ ਦੀ ਦਸਵੀਂ ਜਮਾਤ ਦਾ ਵਿਦਿਆਰਥੀ ਲਵਪ੍ਰੀਤ ਸਿੰਘ 300 ਵਿਚੋਂ 216 ਅੰਕ ਪ੍ਰਾਪਤ ਕਰਕੇ ਜ਼ਿਲੇ੍ਹ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਦਾ ਹੋਇਆ ਰਾਮਾਨੁਜਨ ਗਣਿਤ ਐਵਾਰਡ ਦਾ ਹੱਕਦਾਰ ਬਣਿਆ ਹੈ | ਉਨ੍ਹਾਂ ਅੱਗੇ ਦੱਸਿਆ ਕਿ ਜੂਨੀਅਰ ਗਰੁੱਪ ਵਿਚੋਂ ਸਰਕਾਰੀ ਮਿਡਲ ਸਕੂਲ ਤੂਰਬੰਨਜਾਰਾ ਵਿਖੇ ਅੱਠਵੀਂ ਵਿਚ ਪੜ੍ਹਦੀ ਸਵਰੀਨ ਕੌਰ ਨੇ 300 ਵਿਚੋਂ 292 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਸਬ-ਜੂਨੀਅਰ ਗਰੁੱਪ ਵਿਚੋਂ ਸਰਕਾਰੀ ਪ੍ਰਾਇਮਰੀ ਸਕੂਲ ਤਕੀਪੁਰ ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਮਨੀਸ਼ਾ ਨੇ 180 ਵਿਚੋਂ 160 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ | ਪ੍ਰੀਖਿਆ ਦੇ ਸਰਪ੍ਰਸਤ ਪਿ੍ੰਸੀਪਲ ਜਬਰਾ ਸਿੰਘ ਨੇ ਦੱਸਿਆ ਕਿ ਇਸ ਪ੍ਰੀਖਿਆ ਦੇ ਤਿੰਨੇ ਗਰੁੱਪਾਂ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਰਾਮਾਨੁਜਨ ਗਣਿਤ ਐਵਾਰਡ ਅਤੇ ਇਨਾਮੀ ਰਾਸ਼ੀ ਨਾਲ ਅਤੇ ਹਰੇਕ ਗਰੁੱਪ ਵਿਚੋਂ ਅਗਲੀਆਂ 20 ਪੁਜ਼ੀਸ਼ਨ ਪ੍ਰਾਪਤ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਜਲਦ ਹੀ ਇੱਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ | ਇਸ ਮੌਕੇ ਹੋਰਨਾਂ ਤੋ ਇਲਾਵਾ ਮੁੱਖ ਅਧਿਆਪਕ ਸ੍ਰੀ ਰਜਨੀਸ ਕੁਮਾਰ, ਜ਼ਿਲ੍ਹਾ ਪੜ੍ਹੋ ਪੰਜਾਬ ਕੋਆਰਡੀਨੇਟਰ ਜਸਪ੍ਰੀਤ ਸਿੰਘ ਨਾਗਰਾ, ਸੀਨੀਅਰ ਵਿੰਗ ਇੰਚਾਰਜ ਪਿ੍ੰਸ ਸਿੰਗਲਾ, ਸਬ-ਜੂਨੀਅਰ ਵਿੰਗ ਇੰਚਾਰਜ ਰਾਜੇਸ ਰਿਖੀ, ਪ੍ਰੀਖਿਆ ਦੇ ਤਕਨੀਕੀ ਇੰਚਾਰਜ ਸਚਿਨ ਸਿੰਗਲਾ ਤੇ ਹੋਰ ਅਧਿਆਪਕ ਮੌਜੂਦ ਸਨ |

Tags: sapna rani sangrur
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration