"/> ਮਾਤਾ ਸਾਹਿਬ ਕੌਰ ਕਾਲਜ ਦੀ ਲਖਵੀਰ ਕੌਰ ਨੈਤਿਕ ਸਿੱਖਿਆ ਪ੍ਰੀਖਿਆ ‘ਚ ਮੋਹਰੀ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਮਾਤਾ ਸਾਹਿਬ ਕੌਰ ਕਾਲਜ ਦੀ ਲਖਵੀਰ ਕੌਰ ਨੈਤਿਕ ਸਿੱਖਿਆ ਪ੍ਰੀਖਿਆ ‘ਚ ਮੋਹਰੀ

Published On: fastway.news, Date: Feb 12, 2018

ਤਲਵੰਡੀ ਸਾਬੋ, 12 ਫਰਵਰੀ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਦੀਆਂ ਵਿਦਿਆਰਥਣਾਂ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਆਦੇਸ਼ ਯੂਨੀਵਰਸਿਟੀ ਬਠਿੰਡਾ ਵਿਖੇ ਕਰਵਾਏ ਗਏ ਅੰਤਰ ਕਾਲਜ ਯੁਵਕ ਮੇਲੇ ਵਿੱਚ ਮਹੱਤਵਪੂਰਨ ਪੁਜੀਸ਼ਨਾਂ ਹਾਸਲ ਕੀਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ. ਕਵਲਜੀਤ ਕੌਰ ਨੇ ਦੱਸਿਆ ਕਿ ਸਟੱਡੀ ਸਰਕਲ ਵੱਲੋਂ ਜ਼ੋਨਲ ਪੱਧਰ ਤੇ ਕਰਵਾਏ ਗਏ ਨੈਤਿਕ ਸਿੱਖਿਆ ਇਮਤਿਹਾਨ ਦੇ 6000 ਵਿਦਿਆਰਥੀਆਂ ਵਿੱਚੋਂ ਕਾਲਜ ਦੀ ਵਿਦਿਆਰਥਣ ਲਖਵੀਰ ਕੌਰ ਪੁੱਤਰੀ ਹਰਦੇਵ ਸਿੰਘ ਨੇ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੋਸ਼ਨ ਕੀਤਾ ਹੈ। ਇਸ ਤੋਂ ਇਲਾਵਾ ਰਾਮਦੀਪ ਕੌਰ, ਹਰਪ੍ਰੀਤ ਕੌਰ ਤੇ ਰਜਿੰਦਰ ਕੌਰ ਨੇ ਮੈਰਿਟ ਸਥਾਨ ਹਾਸਲ ਕੀਤੇ ਹਨ। ਅੰਤਰ ਕਾਲਜ ਯੁਵਕ ਮੇਲੇ ਦੌਰਾਨ ਕਰਵਾਏ ਗਏ ਦਸਤਾਰ ਸਜਾਉਣ ਮੁਕਾਬਲੇ ਵਿੱਚ ਕਾਲਜ ਦੀ ਵਿਦਿਆਰਥਣ ਵੀਰਪਾਲ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਮਾਨਯੋਗ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਆਦੇਸ਼ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜੀ. ਪੀ. ਆਈ ਸਿੰਘ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਹਨਾਂ ਵਿਦਿਆਰਥੀਆਂ ਨੂੰ ਕਾਲਜ ਪਹੁੰਚਣ ਤੇ ਪ੍ਰਿੰਸੀਪਲ ਅਤੇ ਸਟਾਫ਼ ਵੱਲੋਂ ਜੀ ਆਇਆਂ ਆਖਿਆ ਗਿਆ। ਇਸ ਮੌਕੇ ਡਾ. ਸਤਿੰਦਰ ਕੌਰ ਡੀਨ ਅਕਾਦਮਿਕ, ਡਾ. ਕੁਲਦੀਪ ਕੌਰ, ਪ੍ਰੋ. ਇੰਦਰਪ੍ਰੀਤ ਕੌਰ, ਪ੍ਰੋ. ਮਲਕਿੰਦਰ ਸਿੰਘ ਤੇ ਸ. ਪਰਮਿੰਦਰ ਸਿੰਘ ਸਿੰਘ ਹਾਜ਼ਰ ਸਨ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration