"/> ਕੰਮ ਲਈ ਵਿਦੇਸ਼ ਜਾਣ ਵਾਲੇ ਨੌਜਵਾਨ ਭਾਰਤ ਸਰਕਾਰ ਕੋਲ ਰਜਿਸਟਰਡ ਏਜੰਟਾਂ ਦੀਆਂ ਹੀ ਸੇਵਾਵਾਂ ਲੈਣ :ਡੀ.ਸੀ.
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਕੰਮ ਲਈ ਵਿਦੇਸ਼ ਜਾਣ ਵਾਲੇ ਨੌਜਵਾਨ ਭਾਰਤ ਸਰਕਾਰ ਕੋਲ ਰਜਿਸਟਰਡ ਏਜੰਟਾਂ ਦੀਆਂ ਹੀ ਸੇਵਾਵਾਂ ਲੈਣ :ਡੀ.ਸੀ.

Published On: fastway.news, Date: May 11, 2018

ਰਾਜਪੁਰਾ (ਰਾਜੇਸ਼ ਡਾਹਰਾ)
ਵਿਦੇਸ਼ ਵਿੱਚ ਜਾ ਕੇ ਕੰਮ ਕਰਨ ਦੇ ਚਾਹਵਾਨ ਨੌਜਵਾਨ ਭਾਰਤ ਸਰਕਾਰ ਵੱਲੋਂ ਰਜਿਸਟਰਡ ਰਿਕਰੂਟਿੰਗ ਏਜੰਟਾਂ ਦੀਆਂ ਹੀ ਸੇਵਾਵਾਂ ਲੈਣ ਅਤੇ ਜੇਕਰ ਕੋਈ ਵਿਅਕਤੀ ਜਾ ਕੰਪਨੀ ਬਿਨਾਂ ਰਜਿਸਟਰ ਹੋਏ ਕਿਸੇ ਵਿਅਕਤੀ ਨੂੰ ਵਿਦੇਸ਼ ਵਿੱਚ ਕੰਮ ਲਈ ਭੇਜਣ ਦਾ ਯਤਨ ਕਰਦੀ ਹੈ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਕਰਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਨੇ ਦੱਸਿਆਂ ਕਿ ਭਾਰਤ ਸਰਕਾਰ ਵੱਲੋਂ ਕੰਮ ਲਈ ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾ ਦਾ ਸਹੀ ਮਾਰਗ ਦਰਸ਼ਨ ਕਰਨ ਲਈ ਰਿਕਰੂਟਿੰਗ ਏਜੰਟਾਂ ਨੂੰ ਰਜਿਸਟਰ ਕੀਤਾ ਜਾਂਦਾ ਹੈ ਜੋ ਕਾਨੂੰਨੀ ਤਰੀਕਿਆਂ ਨਾਲ ਨੌਜਵਾਨਾ ਨੂੰ ਵਿਦੇਸ਼ਾਂ ਵਿੱਚ ਕੰਮ ਲਈ ਭੇਜਦੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆਂ ਕਿ ਜਿਹੜੇ ਨੌਜਵਾਨ ਵਿਦੇਸ਼ ਜਾਕੇ ਕੰਮ ਕਰਨ ਦੇ ਚਾਹਵਾਨ ਹੋਣ ਉਹ ਸਭ ਤੋਂ ਪਹਿਲਾਂ ਭਾਰਤ ਸਰਕਾਰ ਦੀ ਵੈਬਸਾਈਟ emigrate.gov.in 'ਤੇ ਜਾਕੇ ਭਾਰਤ ਸਰਕਾਰ ਵੱਲੋਂ ਰਜਿਸਟਰਡ ਰਿਕਰੂਟਿੰਗ ਏਜੰਟਾਂ ਦੀ ਲਿਸਟ ਨੂੰ ਚੈਕ ਕਰਨ ਉਸ ਉਪਰੰਤ ਹੀ ਰਜਿਸਟਰਡ ਏਜੰਟ ਦੀਆਂ ਸੇਵਾਵਾਂ ਪ੍ਰਾਪਤ ਕਰਨ ਤਾਂ ਜੋ ਭਾਰਤ ਸਰਕਾਰ ਪਾਸ ਵਿਦੇਸ਼ ਗਏ ਕਾਮਿਆਂ ਦਾ ਸਹੀ ਰਿਕਾਰਡ ਉਪਲਬਧ ਹੋ ਸਕੇ।

Tags: ਰਾਜਪੁਰਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration