"/> ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਹੋਈ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਹੋਈ

Published On: fastway.news, Date: Jun 07, 2018

ਤਲਵੰਡੀ ਸਾਬੋ, 7 ਜੂਨ (ਗੁਰਜੰਟ ਸਿੰਘ ਨਥੇਹਾ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਤਲਵੰਡੀ ਸਾਬੋ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਡਾ ਗੁਰਮੇਲ ਸਿੰਘ ਘਈ ਦੀ ਪ੍ਰਧਾਨਗੀ ਹੇਠ ਹੋਈ, ਮੀਟਿੰਗ ਵਿੱਚ ਬਲਾਕ ਤਲਵੰਡੀ ਸਾਬੋ ਦੇ ਪਿੰਡਾਂ ਤੋਂ ਐਸੋਸੀਏਸ਼ਨ ਦੇ ਮੈਂਬਰਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ ਜਿਸ ਵਿੱਚ ਖੁੱਲ੍ਹੀਆਂ ਵਿਚਾਰਾ ਰਾਹੀਂ ਸਰਕਾਰ ਤੋਂ ਮੰਗ ਕੀਤੀ ਗਈ ਕਿ ਉਨ੍ਹਾਂ ਦੀਆਂ ਜੋ ਮੰਗਾਂ ਚੋਣ ਵਆਦੇ ਵਿਚ ਵਿੱਚ ਪਾਈਆਂ ਸੀ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਲਾਗੂ ਕੀਤਾ ਜਾਵੇ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕੁਆਰਡੀਨੇਟਰ ਤਰਲੋਕ ਸਿੰਘ ਨੇ ਮਲੇਰੀਆ ਅਤੇ ਰੁਬੈਲਾ ਵੈਕਸੀਨ ਅਤੇ ਨਸ਼ਾ ਵਿਰੋਧੀ ਮੁਹਿੰਮ ਬਾਰੇ ਜਾਣਕਾਰੀ ਦਿਤੀ ਅਤੇ ਮਲੇਰੀਆ ਸੁਪਰਵਾਈਜ਼ਰ ਗੁਰਦੀਪ ਸਿੰਘ ਐਲ. ਐਚ. ਵੀ., ਮੈਡਮ ਮਨਦੀਪ ਕੌਰ, ਐਸੋਸੀਏਸ਼ਨ ਦੇ ਚੇਅਰਮੈਨ ਡਾ. ਜੋਗਿੰਦਰ ਸਿੰਘ ਜਗਾ, ਮੀਤ ਪ੍ਰਧਾਨ ਮਲਕੀਤ ਸਿੰਘ ਮਿਰਜ਼ੇਆਣਾ, ਨਿੰਦਰ ਸਿੰਘ ਸਟੇਟ ਸੈਕਟਰੀ, ਗਰਧਾਰੀ ਲਾਲ ਬਹਿਮਣ, ਸੈਕਟਰੀ ਰੇਸ਼ਮ ਸਿੰਘ ਭਾਗੀਵਾਂਦਰ, ਸਹਾਇਕ ਸੈਕਟਰੀ ਬਲਵੰਤ ਸਿੰਘ ਲਹਿਰੀ, ਸੀਂਗੋ ਸਰਕਲ ਦੇ ਪ੍ਰਧਾਨ ਭਰਪੂਰ ਸਿੰਘ, ਨਛੱਤਰ ਸਿੰਘ ਨਥੇਹਾ, ਸਭਾਸ ਕੁਮਾਰ ਸੀਂਗੋ, ਬਾਬੂ ਸਿੰਘ, ਰਾਮਾਂ ਸਰਕਲ ਦੇ ਪ੍ਰਧਾਨ ਸੁਖਮੰਦਰ ਸਿੰਘ ਮਾਨ, ਵਿੱਕੀ ਕੁਮਾਰ ਅਤੇ ਰਾਮਾਂ ਸਰਕਲ ਦਿਹਾਤੀ ਦੇ ਪ੍ਰਧਾਨ ਜਸਵੀਰ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration