"/> ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਲਗਾਇਆ ਮਲੇਰੀਆ ਜਾਗਰੂਕਤਾ ਕੈਂਪ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਲਗਾਇਆ ਮਲੇਰੀਆ ਜਾਗਰੂਕਤਾ ਕੈਂਪ

Published On: fastway.news, Date: Jun 14, 2018

ਤਲਵੰਡੀ ਸਾਬੋ, 14 ਜੂਨ (ਗੁਰਜੰਟ ਸਿੰਘ ਨਥੇਹਾ)- ਗਰਮੀ ਦੇ ਮੌਸਮ ਹੋਣ ਵਾਲੀ ਮਲੇਰੀਆ ਦੀ ਬਿਮਾਰੀ ਦੇ ਸਬੰਧ ਵਿੱਚ ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਤਲਵੰਡੀ ਸਾਬੋ ਦੇ ਸੀਨੀਅਰ ਮੈਡੀਕਲ ਅਫਸਰ ਡਾ. ਅਸ਼ਵਨੀ ਕੁਮਾਰ ਦੀ ਅਗਵਾਈ ਹੇਠ ਮਲੇਰੀਆ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸ. ਸੁਖਦੇਵ ਸਿੰਘ ਐਸ. ਆਈ. ਨੇ ਕਿਹਾ ਕਿ ਬਰਸਾਤੀ ਸੀਜਨ ਹੋਣ ਕਾਰਨ ਮੱਛਰ ਦੀ ਗਿਣਤੀ ਵਿੱਚ ਵਾਧਾ ਹੁੰਦਾ ਹੈ ਇਸ ਲਈ ਸਾਨੂੰ ਵਾਧੂ ਪਾਣੀ ਖੜਾ ਨਹੀਂ ਹੋਣ ਦੇਣਾ ਚਾਹੀਦਾ। ਉਹਨਾਂ ਰਾਇ ਦਿੱਤੀ ਕਿ ਖੜੇ ਪਾਣੀ ਵਿੱਚ ਕਾਲਾ ਤੇਲ ਪਾਉਣਾ ਚਾਹੀਦਾ ਹੈ ਅਤੇ ਹਰ ਸ਼ੁੱਕਰਵਾਰ ਨੂੰ ਕੂਲਰਾਂ ਦਾ ਪਾਣੀ ਸੁਕਾ ਕੇ ਸਾਫ ਕਰਨਾ ਚਾਹੀਦਾ ਹੈ ਤਾਂ ਕਿ ਮੱਛਰ ਦਾ ਲਾਰਵਾ ਪੈਦਾ ਨਾਂ ਹੋ ਸਕੇ। ਆਪਣੇ ਸਾਰੇ ਸਰੀਰ ਨੂੰ ਢੱਕ ਕੇ ਰੱਖਣਾ ਚਾਹੀਦਾ ਹੈ ਰਾਤ ਨੂੰ ਸੌਣ ਵੇਲੇ ਮੱਛਰਦਾਨੀ ਦਾ ਵਰਤੋਂ ਕਰਨੀ ਚਾਹੀਦੀ ਹੈ। ਇਸ ਮੌਕੇ ਸ. ਤਿਰਲੋਕ ਸਿੰਘ ਬਲਾਕ ਐਜੂਕੇਟਰ ਨੇ ਕਿਹਾ ਕਿ ਕਿਸੇ ਤਰਾਂ ਦਾ ਬੁਖਾਰ ਹੋਣ 'ਤੇ ਆਪਣੇ ਖੂਨ ਦੀ ਜਾਂਚ ਮਲੇਰੀਆ ਵਰਕਰ ਤੋਂ ਜਾਂ ਸਰਕਾਰੀ ਹਸਪਤਾਲ ਤੋਂ ਕਰਵਾਉਣੀ ਚਾਹੀਦੀ ਹੈ। ਮਲੇਰੀਆ ਬੁਖਾਰ ਹੋਣ 'ਤੇ ਮਰੀਜ ਨੂੰ 14 ਦਿਨ ਮੁਫਤ ਦਵਾਈ ਦਿੱਤੀ ਜਾਂਦੀ ਹੈ। ਇਸ ਮੌਕੇ ਸ. ਗੁਰਪ੍ਰੀਤ ਸਿੰਘ, ਜਗਸੀਰ ਸਿੰਘ, ਸ. ਗੁਰਜੀਤ ਸਿੰਘ, ਸੁਖਮੀਤ ਕੌਰ, ਮੋਨਿਕਾ ਰਾਣੀ ਅਤੇ ਅਮਰਜੀਤ ਕੌਰ ਤੋਂ ਇਲਾਵਾ ਮਰਦ ਅਤੇ ਔਰਤਾਂ ਹਾਜਰ ਸਨ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration