"/> ਦਮਦਮੀ ਟਕਸਾਲ ਦੇ ਸਥਾਪਨਾ ਦਿਵਸ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਆਯੋਜਿਤ।
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਦਮਦਮੀ ਟਕਸਾਲ ਦੇ ਸਥਾਪਨਾ ਦਿਵਸ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਆਯੋਜਿਤ।

Published On: fastway.news, Date: Aug 07, 2018

ਤਲਵੰਡੀ ਸਾਬੋ, 7 ਅਗਸਤ (ਗੁਰਜੰਟ ਸਿੰਘ ਨਥੇਹਾ)- ਦਮਦਮੀ ਟਕਸਾਲ ਦਾ ਸਥਾਪਨਾ ਦਿਵਸ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਖਾਲਸਾਹੀ ਜਾਹੋ ਜਲਾਲ ਨਾਲ ਮਨਾਇਆ ਗਿਆ। ਇਸ ਮੌਕੇ ਵਿਸ਼ਾਲ ਗੁਰਮਤਿ ਸਮਾਗਮਾਂ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਦਮਦਮੀ ਟਕਸਾਲ ਦੇ ਪੁਰਾਣੇ ਤੇ ਮੌਜੂਦਾ ਵਿਦਿਆਰਥੀਆਂ ਤੋਂ ਇਲਾਵਾ ਵੱਡੀ ਗਿਣਤੀ ਸਿੱਖ ਸੰਗਤਾਂ ਨੇ ਹਾਜਰੀ ਭਰੀ। ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਸਵੇਰੇ ਧਾਰਮਿਕ ਦੀਵਾਨਾਂ ਵਿੱਚ ਹਾਜਿਰੀ ਭਰਦਿਆਂ ਕਥਾ ਵੀਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਦੀ ਪ੍ਰੇਰਣਾ ਦਿੱਤੀ। ਭੋਗ ਉਪਰੰਤ ਮੁੱਖ ਸਮਾਗਮ ਨੂੰ ਸੰਬੋਧਨ ਦੌਰਾਨ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਮਦਮੀ ਟਕਸਾਲ ਦੀ ਸਥਾਪਨਾ ਦੀ ਹੋਂਦ ਦੇ ਕਾਰਨਾਂ ਅਤੇ ਮੌਜੂਦਾ ਸਮੇਂ ਟਕਸਾਲ ਵੱਲੋਂ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਤੇ ਚਾਨਣਾ ਪਾਉਂਦਿਆਂ ਦਮਦਮੀ ਟਕਸਾਲ ਵੱਲੋਂ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਅਗਵਾਈ ਵਿੱਚ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਸੰਗਤਾਂ ਨੂੰ ਸੰਬੋਧਨ ਦੌਰਾਨ ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਦੱਸਿਆ ਕਿ 1706 ਈ: 'ਚ ਜਦੋਂ ਕਲਗੀਧਰ ਦਸਮੇਸ਼ ਪਿਤਾ ਨੇ ਦਮਦਮਾ ਸਾਹਿਬ ਦੀ ਧਰਤੀ ਤੇ ਭਾਈ ਮਨੀ ਸਿੰਘ ਨੂੰ ਲਿਖਾਰੀ ਥਾਪ ਕੇ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨਤਾ ਕਰਵਾਈ ਸੀ ਉਸੇ ਸਮੇਂ ਹੀ ਦਮਦਮੀ ਟਕਸਾਲ ਦੀ ਸਥਾਪਨਾ ਕਰਦਿਆਂ ਸ਼ਹੀਦ ਬਾਬਾ ਦੀਪ ਸਿੰਘ ਜੀ ਨੂੰ ਟਕਸਾਲ ਦਾ ਪਹਿਲਾ ਮੁਖੀ ਥਾਪਿਆ ਸੀ। ਗਿਆਨੀ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਉਸ ਸਮੇਂ ਤੋਂ ਲੈ ਕੇ ਹੀ ਦਮਦਮੀ ਟਕਸਾਲ ਸਿੱਖੀ ਦੇ ਪ੍ਰਚਾਰ ਲਈ ਜਿੱਥੇ ਅਨੇਕਾਂ ਯਤਨ ਕਰਦੀ ਰਹੀ ਹੈ ਉੱਥੇ ਸਿੱਖੀ ਤੇ ਹੁੰਦੇ ਹਮਲਿਆਂ ਨੂੰ ਰੋਕਣ ਲਈ ਵੀ ਹਮੇਸ਼ਾਂ ਉਪਰਾਲੇ ਕਰਦੀ ਰਹੀ ਹੈ। ਉਨਾਂ ਨੇ ਟਕਸਾਲ ਵੱਲੋਂ ਕੀਤੇ ਗਏ ਜਾਂ ਕੀਤੇ ਜਾ ਰਹੇ ਕਾਰਜਾਂ ਤੋਂ ਸੰਗਤਾਂ ਨੂੰ ਜਾਣੂੰ ਕਰਵਾਉਂਦਿਆਂ ਕਿਹਾ ਕਿ ਟਕਸਾਲ ਨੇ ਜਿੱਥੇ ਕੌਮ ਨੂੰ ਵਿਦਵਾਨ ਦਿੱਤੇ ਉੱਥੇ ਸ਼ਹੀਦ ਵੀ ਦਿੱਤੇ ਜਿਨਾਂ ਕੌਮ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨਾਂ ਨੇ ਟਕਸਾਲ ਦੇ ਸਥਾਪਨਾ ਦਿਵਸ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਟਕਸਾਲ ਦਾ ਸਥਾਪਨਾ ਦਿਵਸ ਹਰ ਸਾਲ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਮਨਾਇਆ ਜਾਂਦਾ ਰਹੇਗਾ। ਉਨਾਂ ਨੇ ਉਕਤ ਸਮਾਗਮਾਂ ਵਿੱਚ ਦਿੱਤੇ ਸਹਿਯੋਗ ਲਈ ਤਖਤ ਸਾਹਿਬ ਦੇ ਜਥੇਦਾਰ ਤੇ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕਰਦਿਆਂ ਪੁੱਜੀਆਂ ਸਿੱਖ ਸੰਪਰਦਾਵਾਂ ਦੇ ਆਗੂਆਂ ਨੂੰ ਜੀ ਆਇਆਂ ਵੀ ਕਿਹਾ। ਇਸ ਮੌਕੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਬਾਬਾ ਹਰਨਾਮ ਸਿੰਘ ਦਾ ਸਨਮਾਨ ਕੀਤਾ ਜਦੋਂਕਿ ਟਕਸਾਲ ਵੱਲੋਂ ਵੀ ਸਿੰਘ ਸਾਹਿਬ ਤੇ ਹੋਰਨਾਂ ਧਾਰਮਿਕ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਭਾਈ ਸੱਜਣ ਸਿੰਘ, ਭਾਈ ਦਿਆਲ ਸਿੰਘ ਕੋਲਿਆਂਵਾਲੀ, ਭਾਈ ਅਮਰੀਕ ਸਿੰਘ ਕੋਟਸ਼ਮੀਰ, ਭਾਈ ਜਗਸੀਰ ਸਿੰਘ ਮਾਂਗੇਆਣਾ, ਭਾਈ ਜਗਤਾਰ ਸਿੰਘ ਰੋਡੇ, ਬਾਬਾ ਛੋਟਾ ਸਿੰਘ, ਬਾਬਾ ਕਾਕਾ ਸਿੰਘ, ਭਾਈ ਸੁਖਦੇਵ ਸਿੰਘ ਦਮਦਮੀ ਟਕਸਾਲ, ਭਾਈ ਕਰਨ ਸਿੰਘ ਮੈਨੇਜਰ ਤਖਤ ਸਾਹਿਬ, ਭਾਈ ਭੋਲਾ ਸਿੰਘ ਇੰਚਾਰਜ ਸਬ ਦਫਤਰ ਧਰਮ ਪ੍ਰਚਾਰ ਕਮੇਟੀ, ਭਾਈ ਜਗਤਾਰ ਸਿੰਘ ਕੀਰਤਪੁਰੀ ਕਥਾ ਵਾਚਕ, ਬਾਬਾ ਦਰਸ਼ਨ ਸਿੰਘ ਫੱਤਾਮਾਲੋਕਾ, ਬਾਬਾ ਹਰਚਰਨ ਸਿੰਘ ਕਮਾਨਾ, ਬਾਬਾ ਦਰਸ਼ਨ ਸਿੰਘ ਦਾਦੂ, ਬਾਬਾ ਪ੍ਰੀਤਮ ਸਿੰਘ ਮੱਲੜੀ, ਬਾਬਾ ਕੁੰਦਨ ਸਿੰਘ ਤੇ ਮੇਜਰ ਸਿੰਘ ਦੇਸੂ ਯੋਧਾ ਆਦਿ ਹਾਜਿਰ ਸਨ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration