"/> ਤਲਵੰਡੀ ਸਾਬੋ 'ਚ ਪ੍ਰਧਾਨ ਮੰਤਰੀ ਭਾਰਤੀ ਜਨ ਔਸ਼ਧੀ ਕੇਂਦਰ ਸਥਾਪਤ। ਹੁਣ ਲੋਕਾਂ ਨੂੰ ਮਿਲਣਗੀਆਂ ਘੱਟ ਕੀਮਤ 'ਤੇ ਦਵਾਈਆਂ।
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਤਲਵੰਡੀ ਸਾਬੋ 'ਚ ਪ੍ਰਧਾਨ ਮੰਤਰੀ ਭਾਰਤੀ ਜਨ ਔਸ਼ਧੀ ਕੇਂਦਰ ਸਥਾਪਤ। ਹੁਣ ਲੋਕਾਂ ਨੂੰ ਮਿਲਣਗੀਆਂ ਘੱਟ ਕੀਮਤ 'ਤੇ ਦਵਾਈਆਂ।

Published On: fastway.news, Date: Aug 10, 2018

ਤਲਵੰਡੀ ਸਾਬੋ, 10 ਅਗਸਤ (ਗੁਰਜੰਟ ਸਿੰਘ ਨਥੇਹਾ)- ਦਵਾਈਆਂ ਦੀਆਂ ਨਿੱਜੀ ਕੰਪਨੀਆਂ ਅਤੇ ਦਵਾਈ ਵਿਕ੍ਰੇਤਾਵਾਂ ਵੱਲੋਂ ਮਰੀਜ਼ਾਂ ਦੀ ਹੋ ਰਹੀ ਲੁੱਟ ਨੂੰ ਖਤਮ ਕਰਨ ਦੇ ਮਕਸਦ ਨਾਲ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੀ ਪ੍ਰਧਾਨ ਮੰਤਰੀ ਭਾਰਤੀ ਜਨ ਔਸ਼ਧੀ ਕੇਂਦਰ ਨਾਮੀ ਦਵਾਈਆਂ ਦੀ ਦੁਕਾਨ ਸਰਕਾਰੀ ਹਸਪਤਾਲ ਤਲਵੰਡੀ ਸਾਬੋ ਦੇ ਸਾਹਮਣੇ ਖੁੱਲ ਜਾਣ ਨਾਲ ਹੁਣ ਇਲਾਕੇ ਦੇ ਮਰੀਜ਼ਾਂ ਦੀ ਹੋ ਰਹੀ ਲੁੱਟ ਖਤਮ ਹੋ ਜਾਵੇਗੀ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਉਕਤ ਦੁਕਾਨ ਦੀ ਸ਼ੁਰੂਆਤ ਸਮੇਂ ਸ੍ਰੀ ਅਸ਼ਵਨੀ ਕੁਮਾਰ ਐੱਸਐੱਮਓ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਤਲਵੰਡੀ ਸਾਬੋ ਨੇ ਕੀਤਾ। ਇਸ ਮੌਕੇ ਜਨ ਔਸ਼ਧੀ ਮੈਡੀਕਲ ਸਟੋਰ ਦੇ ਸੰਚਾਲਕ ਸ੍ਰੀ ਰਾਜਨ ਗੋਇਲ ਨੇ ਦੱਸਿਆ ਕਿ ਆਮ ਬਾਜ਼ਾਰ ਦੀ ਤੁਲਨਾ ਵਿੱਚ ਪ੍ਰਧਾਨ ਮੰਤਰੀ ਵੱਲੋਂ ਸ਼ੁਰੂ ਕੀਤੀ ਇਸ ਯੋਜਨਾ ਤਹਿਤ ਪੰਜਾਹ ਤੋਂ ਲੈ ਕੇ ਨੱਬੇ ਪ੍ਰਤੀਸ਼ਤ ਤੱਕ ਦਵਾਈਆਂ ਘੱਟ ਕੀਮਤ 'ਤੇ ਉਪਲੱਬਧ ਹੋਣਗੀਆਂ। ਮਰੀਜ਼ਾਂ ਨੂੰ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪ੍ਰਧਾਨ ਮੰਤਰੀ ਮੋਦੀ ਦੀ ਇਸ ਯੋਜਨਾ ਤਹਿਤ ਘੱਟ ਕੀਮਤ 'ਤੇ ਮਿਲਣ ਵਾਲੀਆਂ ਦਵਾਈਆਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਦੇਵੀ ਦਿਆਲ, ਭੋਲਾ ਸਿੰਘ ਅਤੇ ਸਿਵਲ ਹਸਪਤਾਲ ਦਾ ਸਟਾਫ ਮੌਜੂਦ ਸੀ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration