Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਪਸ਼ੂ ਪਾਲਣ ਮੰਤਰੀ ਤੇ ਵਿਧਾਇਕ ਕੰਬੋਜ ਵੱਲੋਂ ਰਾਜਪੁਰਾ ਦੇ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਵਿਖੇ ਖੇਤਰੀ ਯੁਵਕ ਤੇ ਲੋਕ ਮੇਲੇ ਦਾ ਉਦਘਾਟਨ

ਕਾਲਜ ਦੀ ਲਾਇਬ੍ਰੇਰੀ ਲਈ 10 ਲੱਖ ਰੁਪਏ ਦੇ ਫੰਡ ਦੇਣ ਦਾ ਐਲਾਨ
Published On: fastway.news, Date: Oct 04, 2018

ਰਾਜਪੁਰਾ, 4 ਅਕਤੂਬਰ : (ਰਾਜੇਸ਼ ਡੇਹਰਾ)  
ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ, ਮੱਛੀ ਪਾਲਣ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਬਾਵਜੂਦ ਇਸਦੇ ਕਿ ਪਿਛਲੀ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਰਕੇ ਸੂਬੇ ਨੂੰ ਢਾਈ ਲੱਖ ਕਰੋੜ ਰੁਪਏ ਦਾ ਵਿਰਾਸਤੀ ਕਰਜਾ ਮਿਲਿਆ, ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਆਉਂਦੇ 2-3 ਸਾਲਾਂ 'ਚ ਸੂਬੇ ਦੀ ਕਾਇਆਂ ਕਲਪ ਕੀਤੀ ਜਾਵੇਗੀ। ਸ. ਸਿੱਧੂ ਅੱਜ ਇੱਥੇ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵੱਲੋਂ ਕਰਵਾਏ ਜਾ ਰਹੇ ਪਟਿਆਲਾ ਜ਼ੋਨ ਦੇ 4 ਰੋਜਾ ਯੁਵਕ ਤੇ ਲੋਕ ਮੇਲਾ-2018 ਦਾ ਉਦਘਾਟਨ ਕਰਨ ਪੁੱਜੇ ਹੋਏ ਸਨ। ਇਸ ਸਮੇਂ ਉਨ੍ਹਾਂ ਦੇ ਨਾਲ ਰਾਜਪੁਰਾ ਦੇ ਵਿਧਾਇਕ ਸ. ਹਰਦਿਆਲ ਸਿੰਘ ਕੰਬੋਜ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।
ਇਸ ਮੌਕੇ ਵਿਦਿਆਰਥੀਆਂ, ਅਧਿਆਪਕਾਂ ਤੇ ਸਥਾਨਕ ਨਿਵਾਸੀਆਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸ. ਸਿੱਧੂ ਨੇ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਉਹ ਨਸ਼ਿਆਂ ਤੇ ਦਾਜ ਵਰਗੀਆਂ ਸਮਾਜਿਕ ਲਾਹਨਤਾਂ ਵਿਰੁੱਧ ਇੱਕਜੁੱਟ ਹੋਣ ਅਤੇ ਪੜ੍ਹਾਈ ਸਮੇਤ ਖੇਡਾਂ ਤੇ ਹੋਰਨਾਂ ਖੇਤਰਾਂ 'ਚ ਵੀ ਮੱਲਾਂ ਮਾਰਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਖੇਡਾਂ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਏਸ਼ੀਅਨ ਖੇਡਾਂ ਦੇ ਸੋਨ, ਚਾਂਦੀ ਤੇ ਕਾਂਸਾ ਤਗਮੇ ਦੇ ਜੇਤੂਆਂ ਨੂੰ 1 ਕਰੋੜ,75 ਤੇ 50 ਲੱਖ ਰੁਪਏ ਦੇ ਇਨਾਮਾਂ ਸਮੇਤ ਗਜਟਿਡ ਅਫ਼ਸਰਾਂ ਦੀਆਂ ਨੌਕਰੀਆਂ ਦੇਣ ਦਾ ਫੈਸਲਾ ਕੀਤਾ ਹੈ।
ਸ. ਸਿੱਧੂ ਨੇ ਪੰਜਾਬ ਦੀ ਪਿਛਲੀ ਸਰਕਾਰ ਵੱਲੋਂ ਸੂਬੇ ਸਿਰ ਚੜ੍ਹਾਏ ਢਾਈ ਲੱਖ ਕਰੋੜ ਰੁਪਏ ਕਰਜ਼ੇ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਸੂਬੇ ਦੇ ਹਰ ਪੈਦਾ ਹੋਰ ਰਹੇ ਬੱਚੇ ਸਿਰ ਢਾਈ-ਤਿੰਨ ਲੱਖ ਰੁਪਏ ਦਾ ਕਰਜਾ ਹੈ ਪਰੰਤੂ ਇਸ ਸਭ ਦੇ ਬਾਵਜੂਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕ ਭਲਾਈ ਸਕੀਮਾਂ ਲਈ ਵੱਖਰੇ ਫੰਡਾਂ ਦਾ ਇੰਤਜਾਮ ਕੀਤਾ ਗਿਆ ਹੈ। ਜਦੋਂਕਿ ਮਹਾਤਮਾ ਗਾਂਧੀ ਜੈਯੰਤੀ ਮੌਕੇ ਲੱਗੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦੇ ਲੱਗੇ ਕੈਂਪਾਂ 'ਚ ਸਵਾ ਦੋ ਲੱਖ ਫਾਰਮ ਭਰੇ ਗਏ ਤੇ ਲੱਖਾਂ ਲੋਕਾਂ ਨੂੰ ਮੌਕੇ 'ਤੇ ਲਾਭ ਦਿੱਤੇ ਗਏ। ਇਸ ਤੋਂ ਬਿਨ੍ਹਾਂ ਸਰਕਾਰ ਨੇ ਘਰ-ਘਰ ਰੋਜ਼ਗਾਰ ਤੇ ਕਰਜਾ ਮੁਕਤੀ ਸਕੀਮਾਂ ਨਾਲ ਲੱਖਾਂ ਲੋਕਾਂ ਨੂੰ ਰਾਹਤ ਦਿੱਤੀ ਹੈ। ਉਨ੍ਹਾਂ ਨੇ ਇਸ ਮੌਕੇ ਪਟੇਲ ਕਾਲਜ ਦੀ ਲਾਇਬ੍ਰੇਰੀ ਲਈ ਆਪਣੇ ਅਖ਼ਿਤਆਰੀ ਫੰਡ ਵਿੱਚੋਂ 10 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ।

Tags: ਰਾਜਪੁਰਾ
  • Facebook
  • twitter
  • linked in
  • Print It

Last 20 Stories