ਬਿਜਲੀ ਮੁਲਾਜ਼ਮ ਦੀ ਕਰੰਟ ਲੱਗਣ ਕਾਰਨ ਮੌਤ

Date: 09 February 2020
MAHESH JINDAL, DHURI
ਧੂਰੀ,8 ਫਰਵਰੀ (ਮਹੇਸ਼ ਜਿੰਦਲ) ਲੰਘੇ ਦਿਨ ਪਾਵਰਕਾਮ ਦੀ ਸ਼ੇਰਪੁਰ-2 ਸਬ ਡਵੀਜ਼ਨ ਦੇ ਪਿੰਡ ਮਾਹਮਦਪੁਰ ਵਿਖੇ ਬਿਜਲੀ ਲਾਇਨ ’ਤੇ ਕੰਮ ਕਰਦੇ ਸਮੇਂ ਪਾਵਰਕਾਮ ਦੇ ਇੱਕ ਮੁਲਾਜ਼ਮ ਦੀ ਅਚਾਨਕ ਕਰੰਟ ਲੱਗਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਾਵਰਕਾਮ ਸ਼ੇਰਪੁਰ-2 ਵਿਖੇ ਸਹਾਇਕ ਲਾਈਨਮੈਨ ਵਜੋਂ ਤਾਇਨਾਤ ਨੇੜਲੇ ਪਿੰਡ ਭਸੌੜ ਦਾ ਵਸਨੀਕ ਬਲਵਿੰਦਰ ਕੁਮਾਰ (36) ਪੁੱਤਰ ਰਾਜ ਕੁਮਾਰ ਡਿਊਟੀ ਦੌਰਾਨ ਪਿੰਡ ਮਾਹਮਦਪੁਰ ਵਿਖੇ ਬਾਅਦ ਦੁਪਹਿਰ ਬਿਜਲੀ ਲਾਇਨ ’ਤੇ ਜੈਂਪਰ ਲਗਾਉਣ ਦਾ ਕੰਮ ਕਰਦੇ ਸਮੇਂ ਅਚਾਨਕ ਜ਼ਬਰਦਸਤ ਕਰੰਟ ਲੱਗਣ ਕਾਰਨ ਮੌਤ ਦਾ ਸ਼ਿਕਾਰ ਹੋ ਗਿਆ। ਸੂਤਰਾਂ ਅਨੁਸਾਰ ਘਟਨਾ ਸਮੇਂ ਉਸ ਦਾ ਸਹਾਇਕ ਲਾਈਨਮੈਨ ਸਾਥੀ ਵੀ ਉਸ ਵੇਲੇ ਲਾਇਨ ਹੇਠਾਂ ਮੌਜੂਦ ਸੀ। ਲਾਇਨ ’ਚ ਕਰੰਟ ਕਿਵੇਂ ਆਇਆ? ਕੀ ਕੰਮ ਕਰਦੇ ਸਮੇਂ ਪਰਮਿਟ ਲਿਆ ਗਿਆ ਸੀ? ਅਜਿਹੀਆਂ ਗੱਲਾਂ ਬਾਰੇ ਅਜੇ ਤੱਕ ਕੁੱਝ ਸਪਸ਼ਟ ਨਹੀਂ ਹੋ ਸਕਿਆ। ਸੰਪਰਕ ਕੀਤੇ ਜਾਣ ’ਤੇ ਪਾਵਰਕਾਮ ਮੰਡਲ ਧੂਰੀ ਦੇ ਕਾਰਜਕਾਰੀ ਇੰਜੀਨੀਅਰ ਮਨੋਜ ਗਰਗ ਨੇ ਕਿਹਾ ਕਿ ਹਾਲ ਦੀ ਘੜੀ ਘਟਨਾ ਬਾਰੇ ਕੁੱਝ ਨਹੀਂ ਕਿਹਾ ਜਾ ਸਕਦਾ ਅਤੇ ਚੀਫ਼ ਇਲੈਕਟ੍ਰੀਕਲ ਇੰਸਪੈਕਟਰ ਪਟਿਆਲਾ ਘਟਨਾ ਬਾਰੇ ਪੜਤਾਲ ਕਰਨਗੇ ਅਤੇ ਉਸ ਤੋਂ ਬਾਅਦ ਹੀ ਬਣਦੀ ਵਿਭਾਗੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
MAHESH JINDAL
DHURI

Latest News

  • ਕਾਲਜ ਮੈਨੇਜਮੈਂਟ ਤੇ ਵਿਦਿਆਰਥੀਆਂ ਨੇ ਸੜਕ ਦੇ ਡੀਵਾਈਡਰ ਵਿੱਚ ਕੱਟ ਪਾ ਕੇ ਕਾਲਜ ਨੂੰ ਲਾਂਘਾ ਦੇਣ ਦੀ ਕੀਤੀ ਮੰਗ।
  • ਅਕਾਲ ਯੂਨੀਵਰਸਿਟੀ ਵਿਚ ਕਵੀਰਾਜ ਨਰੇਸ਼ ਸਕਸੈਨਾ ਦੇ ਵਿਸ਼ੇਸ਼ ਭਾਸ਼ਣ ਦਾ ਹੋਇਆ ਆਯੋਜਨ।
  • ਮੁਨਸ਼ੀਵਾਲਾ ਚ ਹੋਈ ਕੁੱਟਮਾਰ ਦੀ ਕਾਂਗਰਸੀ ਆਗੂਆਂ ਵਲੋ ਨਿਖੇਧੀ
  • ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਸਹਿਯੋਗ ਨਾਲ ਖੂਨਦਾਨ ਮਹਾਂ-ਸੰਮੇਲਨ।
  • ਫਾਜ਼ਿਲਕਾ ’ਚ ਕਾਂਗਰਸ 13, ਭਾਜਪਾ 4 ਤੇ ਸੀ.ਪੀ.ਆਈ. 1 ਸੀਟ ’ਤੇ ਰਹੀ ਜੇਤੂ
  • ਮੁੱਖ ਮੰਤਰੀ ਦੇ ਓ. ਐੱਸ. ਡੀ ਕੈਪਟਨ ਸੰਦੀਪ ਸੰਧੂ ਨੇ ਤਲਵੰਡੀ ਸਾਬੋ ਪੁੱਜ ਕਾਂਗਰਸ ਦੇ ਜੇਤੂ ਮੈਂਬਰਾਂ ਨੂੰ ਕੀਤਾ ਸਨਮਾਨਿਤ, ਤਖਤ ਸਾਹਿਬ ਹੋਏ ਨਤਮਸਤਕ।
  • ਫਤਿਹਗੜ ਨੌ ਅਬਾਦ ਲਾਗੇ ਸੰਦੋਹਾ ਬਰਾਂਚ 'ਚ ਪਾੜ ਪੈਣ ਨਾਲ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਬਰਬਾਦ
  • ਅਕਾਲੀ ਭਾਜਪਾ ਗਠਜੋੜ ਦੇ ਹੱਕ ਵਿੱਚ ਵੋਟਾਂ ਪਾਉਣ ਵਾਲੇ ਵੋਟਰਾਂ ਅਤੇ ਅਕਾਲੀ ਵਰਕਰਾਂ ਦਾ ਸਿੱਧੂ ਨੇ ਕੀਤਾ ਧੰਨਵਾਦ।
  • ਘੱਗਰ ਸਮੇਤ ਪਟਿਆਲਾ ਦੇ ਸਾਰੇ ਬਰਸਾਤੀ ਨਾਲਿਆਂ ਵਿੱਚ ਹਾਲ ਦੀ ਘੜੀ ਪਾਣੀ ਕੰਟਰੋਲ ਹੇਠ
  • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ

Website Development Comapny in Ludhiana

Contact for Website Development, Online Shopping Portal, News Portal, Dynamic Website

Mobile: 9814790299

Get Your Domain Name

Domain Name, Email Hosting, VPS, SSL Certificate

Visit: www.arashinfo.com